ਨਵੀਂ ਦਿੱਲੀ, 9 ਅਗਸਤ
ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਪੂਰਬ-ਉੱਤਰੀ ਖੇਤਰ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਮੁੱਦੇ ’ਤੇ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਅੱਜ ਕਿਹਾ ਕਿ ਜਦੋਂ ਦੁਨੀਆ ਭਾਰਤ ਵੱਲ ਉਮੀਦ ਨਾਲ ਦੇਖ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 2047 ਤੱਕ ਦੇਸ਼ ਮਜ਼ਬੂਤ ਰਾਸ਼ਟਰ ਬਣਨ ਵੱਲ ਵੱਧ ਰਿਹਾ ਹੈ ਅਜਿਹੇ ਵਿੱਚ ਵਿਰੋਧੀ ਧਿਰ ਗਲਤ ਸਮੇਂ ’ਤੇ ਅਤੇ ਗਲਤ ਢੰਗ ਨਾਲ ਬੇਭਰੋਸਗੀ ਮਤਾ ਲਿਆਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਦੁਨੀਆ ’ਚ ਭਾਰਤ ਦਾ ਪ੍ਰਭਾਵ ਵਧ ਰਿਹਾ ਹੈ ਅਤੇ ਵੱਖ ਵੱਖ ਮੁਲਕ ਭਾਰਤ ਨਾਲ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ’ਚ ਜੀ20 ਦੀਆਂ ਮੀਟਿੰਗਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ 2014 ’ਚ ਮੋਦੀ ਅਗਵਾਈ ਹੇਠ ਕੇਂਦਰ ’ਚ ਭਾਜਪਾ ਦੀ ਸਰਕਾਰ ਬਣਨ ਮਗਰੋਂ ਪੂਬ-ਉੱਤਰੀ ਖੇਤਰ ਦਾ ਵਿਕਾਸ ਹੋ ਰਿਹਾ ਹੈ ਅਤੇ ਇਸ ਖੇਤਰ ਨੂੰ ਮੁੱਖ ਧਾਰਾ ’ਚ ਲਿਆਂਦਾ ਗਿਆ ਹੈ।