ਕੋਲਕਾਤਾ, 7 ਜਨਵਰੀ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਦਿਲ ਦੇ ਦੌਰੇ ਤੋਂ ਬਾਅਦ ਪੰਜ ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਨੇ ਕਿਹਾ ਕਿ ਉਸ ਦੀ ਹਾਲਤ ਸਥਿਰ ਹੈ ਅਤੇ ਉਹ ਤੰਦਰੁਸਤ ਹੈ। 48 ਸਾਲਾ ਸਾਬਕਾ ਕ੍ਰਿਕਟਰ ਦੀ ਐਂਜੀਓਪਲਾਸਟੀ ਹੋਈ ਹੈ। ਘਰ ਵਾਪਸੀ ’ਤੇ ਗਾਂਗੁਲੀ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਠੀਕ ਹੈ ਤੇ ਉਹ ਉਸ ਦਾ ਇਲਾਜ ਕਰਨ ਵਾਲਿਆਂ ਦਾ ਸ਼ੁਕਰੀਆ ਅਦਾ ਕਰਦਾ ਹੈ।’