ਨਵੀਂ ਦਿੱਲੀ, 11 ਜੂਨ
ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਸੰਕੇਤ ਦਿੱਤਾ ਹੈ ਕਿ ਇਸ ਸਾਲ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਖਾਲੀ ਸਟੇਡੀਅਮਾਂ ਵਿੱਚ ਹੋ ਸਕਦੀ ਹੈ ਅਤੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਇਸ ਮੁਅੱਤਲ ਟੂਰਨਾਮੈਂਟ ਨੂੰ ਕਰਵਾਉਣ ਸਾਰੇ ਪੱਖ ਵਿਚਾਰੇ ਜਾ ਰਹੇ ਹਨ। ਗਾਂਗੁਲੀ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਬੋਰਡ ਦੀ ਬੈਠਕ ਤੋਂ ਬਾਅਦ ਸੂਬਾ ਸੰਘਾਂ ਨੂੰ ਇਹ ਪੱਤਰ ਭੇਜਿਆ ਹੈ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਬੀਸੀਸੀਆਈ ਦੇ ਪ੍ਰਧਾਨ ਨੂੰ ਆਈਪੀਐੱਲ ਹੋਣ ਦੀ ਆਸ ਹੈ।