ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੀਆਂ ਮੁਸ਼ਕਲਾਂ ਵਧਦੀਆਂ ਦਿਸ ਰਹੀਆਂ ਹਨ। ਉਨ੍ਹਾਂ ਨੂੰ ਸਮਰਾਲਾ ਅਦਾਲਤ ਨੇ 2 ਸਤੰਬਰ ਨੂੰ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਹਨ। ਗਾਇਕ ਗੁਰੂ ਰੰਧਾਵਾ ਵੱਲੋਂ ਆਪਣੇ ਨਵੇਂ ਗੀਤ ‘ਸਿਰਾ’ ਦੀ ਇੱਕ ਲਾਈਨ ‘ਚ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ ਜਿਸ ਕਰਕੇ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਇਹ ਕਾਰਵਾਈ ਸਮਰਾਲਾ ਨੇੜਲੇ ਪਿੰਡ ਬਰਮਾ ਦੇ ਇੱਕ ਵਿਅਕਤੀ ਵੱਲੋਂ ਦਰਜ ਸ਼ਿਕਾਇਤ ਦੇ ਬਾਅਦ ਕੀਤੀ ਗਈ । ਵਿਅਕਤੀ ਵੱਲੋਂ ਇਨ੍ਹਾਂ ਇਤਰਾਜ਼ਯੋਗ ਸ਼ਬਦਾਂ ਲਈ ਗਾਇਕ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ ਤੇ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਨ੍ਹਾਂ ਲਾਇਨਾਂ ‘ਤੇ ਇਤਰਾਜ਼ ਜ਼ਾਹਿਰ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਗੁੜ੍ਹਤੀ ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਵਿਚ ਵੀ ਵਿਸ਼ੇਸ਼ ਮਾਨਤਾ ਦਿੱਤੀ ਗਈ ਹੈ।