ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਵੱਡਾ ਬਿਆਨ ਦਿੱਤਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਰਹੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਇਲਜ਼ਾਮ ਲੱਗਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਖਿਲਾਫ਼ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਜਿਸ ਤੋਂ ਬਾਅਦ ਉਹਨਾਂ ਤੋਂ ਚਾਰਜ ਵਾਪਿਸ ਲੈ ਲਿਆ ਗਿਆ ਸੀ।
ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਉਤੇ ਬੋਲਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕੋਈ ਪੜਤਾਲ ਨਹੀਂ ਬਣਦੀ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਦੇ ਵਿੱਚ ਖੜ੍ਹ ਕੇ ਕਿਹਾ ਹੈ ਕਿ ਮੈਂ ਕੋਈ ਗੁਨਾਹ ਨਹੀਂ ਕੀਤਾ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਥੇਦਾਰਾਂ ਖਿਲਾਫ ਮਾਮਲਿਆਂ ਦੀ ਜਾਂਚ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਕੋਲ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾ ਨੇ ਉਸ ਦਿਨ ਵੀ ਐਸਜੀਪੀਸੀ ਵੱਲੋਂ ਜਾਂਚ ਕਰਨ ਉਤੇ ਇਤਰਾਜ਼ ਜ਼ਾਹਿਰ ਕੀਤਾ ਸੀ। ਇਸ ਕਰਕੇ ਜੋ ਕਮੇਟੀ ਜਾਂਚ ਕਰ ਰਹੀ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਰਿਪੋਰਟ SGPC ਦੀ ਥਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣ।