ਮੁੰਬਈ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ‘ਕੈਰੀ ਆਨ ਜੱਟਾ-3’ ਦੀ ਟੀਮ ਨਾਲ ਆਪਣੀ ਨਵੀਂ ਫ਼ਿਲਮ ‘ਮੌਜਾਂ ਹੀ ਮੌਜਾਂ’ ਨਾਲ ਫਿਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਇਸ ਸਬੰਧੀ ਇੰਸਟਾਗ੍ਰਾਮ ’ਤੇ ਫ਼ਿਲਮ ਦਾ ਪੋਸਟਰ ਸਾਂਝਾ ਕਰਦਿਆਂ ਗਿੱਪੀ ਨੇ ਆਖਿਆ,‘‘ਇਹ ਹੈ ‘ਮੌਜਾਂ ਹੀ ਮੌਜਾਂ’ ਦੀ ਪਹਿਲੀ ਝਲਕ, ਜੋ 20 ਅਕਤੂਬਰ ਨੂੰ ਸਿਨੇਮਾ ਘਰਾਂ ਵਿੱਚ ਪਹੁੰਚ ਜਾਵੇਗੀ।’’ ਇਸ ਪੰਜਾਬੀ ਫ਼ਿਲਮ ਦਾ ਨਿਰਦੇਸ਼ਕ ਸਮੀਪ ਕੰਗ ਹੈ ਤੇ ਨਿਰਮਾਤਾ ਅਮਰਦੀਪ ਗਰੇਵਾਲ ਹੈ। ਪਹਿਲਾਂ ਇਹ ਫ਼ਿਲਮ 8 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਹੁਣ ਇਹ 20 ਅਕਤੂਬਰ ਨੂੰ ਰਿਲੀਜ਼ ਕੀਤੀ ਜਾਵੇਗੀ। ਦੱਸਣਯੋਗ ਹੈ ਗਿੱਪੀ ਗਰੇਵਾਲ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ‘ਕੈਰੀ ਆਨ ਜੱਟਾਂ-3’ ਫ਼ਿਲਮ ਸੁਪਰ-ਡੁਪਰ ਹਿੱਟ ਰਹੀ ਸੀ। ਇਸ ਦੇ ਨਾਲ ਹੀ ਗਿੱਪੀ ਆਪਣੇ ਪੁੱਤਰ ਸ਼ਿੰਦੇ ਨਾਲ ‘ਸ਼ਿੰਦਾ-ਸ਼ਿੰਦਾ ਨੋ ਪਾਪਾ’ ਫਿਲਮ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰੇਗਾ, ਜਿਸ ਦੀ ਕਹਾਣੀ ਨਰੇਸ਼ ਕੋਠਾਰੀਆ ਵੱਲੋਂ ਲਿਖੀ ਗਈ ਹੈ। ਇਸ ਫਿਲਮ ਰਾਹੀਂ ਮਸ਼ਹੂਰ ਅਦਾਕਾਰਾ ਹਿਨਾ ਖਾਨ ਪਹਿਲੀ ਵਾਰ ਪੰਜਾਬੀ ਫ਼ਿਲਮ ਜਗਤ ਵਿੱਚ ਪੈਰ ਰੱਖ ਰਹੀ ਹੈ। ਫ਼ਿਲਮ ਦੀ ਸ਼ੂਟਿੰਗ ਕੈਨੇਡਾ ਤੇ ਪੰਜਾਬ ਵਿੱਚ ਕੀਤੀ ਜਾਵੇਗੀ ਤੇ ਸਾਲ 2024 ਵਿੱਚ ਰਿਲੀਜ਼ ਕੀਤੀ ਜਾਵੇਗੀ।