ਮੁੰਬਈ, 21 ਅਕਤੂਬਰ
ਇਥੋਂ ਦੀ ਅਦਾਲਤ ਨੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਗੀਤਕਾਰ ਜਾਵੇਦ ਅਖਤਰ ਵੱਲੋਂ ਉਸ ਵਿਰੁੱਧ ਦਾਇਰ ਅਪਰਾਧਿਕ ਮਾਨਹਾਨੀ ਦਾ ਕੇਸ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਅਭਿਨੇਤਰੀ ਨੇ ਪਿਛਲੇ ਮਹੀਨੇ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਦੇ ਸਾਹਮਣੇ ਪਟੀਸ਼ਨ ਦਾਇਰ ਕੀਤੀ ਸੀ।














