ਜਾਰਜਟਾਊਨ, 2 ਨਵੰਬਰ
ਕੈਰੇਬਿਆਈ ਦੇਸ਼ ਗੁਆਨਾ ਨੇ ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਮਾਨਤਾ ਦੇ ਦਿੱਤੀ ਹੈ। ਇਹ ਜਾਣਕਾਰੀ ਗਯਾਨਾ ਦੇ ਜਾਰਜਟਾਊਨ ਵਿਚ ਭਾਰਤੀ ਦੂਤਾਵਾਸ ਨੇ ਦਿੱਤੀ ਹੈ। ਭਾਰਤੀ ਦੂਤਾਵਾਸ ਨੇ ਟਵੀਟ ਕਰ ਕੇ ਕਿਹਾ ਕਿ ਕੋਵਿਡ-19 ਤੋਂ ਬਾਅਦ ਗੁਆਨਾ ਸਰਕਾਰ ਨੇ ਭਾਰਤ ਦੀ ਕਰੋਨਾ ਵੈਕਸੀਨ ਨੂੰ ਮਾਨਤਾ ਦੇ ਦਿੱਤੀ ਹੈ।