ਪੁਣੇ, 2 ਅਪਰੈਲ

ਗੁਜਰਾਤ ਟਾਈਟਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱਕ ਲੀਗ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਨੂੰ 14 ਦੌੜਾਂ ਨਾਲ ਹਰਾ ਦਿੱਤਾ ਹੈ। ਇੱਥੇ ਮਹਾਰਾਸਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸ਼ਨਚਿਰਵਾਰ ਨੂੰ ਖੇਡੇ ਗੲੇ ਮੈਚ ਵਿੱਚ ਗੁਜਰਾਤ ਟਾਈਟਨਜ਼ ਵੱਲੋਂ ਮਿਲੇ 172 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਕੈਪੀਟਲਜ਼ ਦੀ ਟੀਮ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ ਸਿਰਫ਼ 157 ਦੌੜਾਂ ਹੀ ਬਣਾ ਸਕੀ। ਪਹਿਲਾਂ ਖੇਡਦਿਆਂ ਗੁਜਰਾਤ ਵੱਲੋਂ ਸ਼ੁਭਮਨ ਗਿੱਲ ਨੇ 84 ਦੌੜਾਂ ਦੀ ਪਾਰੀ ਖੇਡੀ।