ਨਵੀਂ ਦਿੱਲੀ, 3 ਫਰਵਰੀ
ਸੁਪਰੀਮ ਕੋਰਟ ਨੇ ਸਾਲ 2002 ਦੇ ਗੁਜਰਾਤ ਦੰਗਿਆਂ ‘ਤੇ ਬਣੀ ਬੀਬੀਸੀ ਦਸਤਾਵੇਜ਼ੀ ਨੂੰ ਰੋਕਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਵਉੱਚ ਅਦਾਲਤ ਨੇ ਕੇਂਦਰ ਨੂੰ ਤਿੰਨ ਹਫ਼ਤਿਆਂ ’ਚ ਜੁਆਬ ਦੇਣ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਅਪਰੈਲ ’ਚ ਹੋਵੇਗੀ।