ਡੇਰਾ ਬਾਬਾ ਨਾਨਕ, 18 ਨਵੰਬਰ
ਪੰਜਾਬ ਦੇ ਕਈ ਭਾਜਪਾ ਆਗੂ ਅੱਜ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਆਏ। ਗੁਰਦੁਆਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਮੁਖੀ ਅਸ਼ਵਨੀ ਸ਼ਰਮਾ ਨੇ ਦੱਸਿਆ, ‘ਭਾਜਪਾ ਦਾ ਵਫ਼ਦ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਜਾ ਰਿਹਾ ਹੈ।’ ਸ੍ਰੀ ਸ਼ਰਮਾ, ਜਿਨ੍ਹਾਂ ਨੇ ਦਸਤਾਰ ਸਜਾਈ ਹੋਈ ਸੀ, ਨੇ ਕਿਹਾ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਕੋਰੀਡੋਰ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਧੰਨਵਾਦੀ ਹਨ। ਭਾਜਪਾ ਦੇ ਵਫ਼ਦ ਵਿੱਚ ਜੀਵਨ ਗੁਪਤਾ, ਸੁਭਾਸ਼ ਸ਼ਰਮਾ ਅਤੇ ਕੇਡੀ ਭੰਡਾਰੀ ਸ਼ਾਮਲ ਸਨ।