ਅੰਮ੍ਰਿਤਸਰ, 27 ਨਵੰਬਰ

ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੇ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਬੂਹ, ਹਰਪਾਲ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਵੇਈਂਪੂਈਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਵਾਨਾ ਹੋਣ ਤੋਂ ਪਹਿਲਾਂ ਯਾਤਰੂਆਂ ਦੇ ਕਰੋਨਾ ਟੈਸਟ ਵੀ ਕੀਤੇ ਗਏ। ਜਥਾ ਇੱਕ ਦਸੰਬਰ ਨੂੰ ਵਾਪਸ ਭਾਰਤ ਪਰਤ ਆਵੇਗਾ।