ਗਾਇਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿਚ ਉਸ ਦੇ ਸਿਰ ‘ਤੇ ਪੱਟੀ ਅਤੇ ਜ਼ਖ਼ਮ ਦੇ ਕੁਝ ਨਿਸ਼ਾਨ ਦੇਖੇ ਜਾ ਸਕਦੇ ਹਨ। ਗੁਰੂ ਰੰਧਾਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਵਿੱਚ ਬਹੁਤ ਰੁੱਝੇ ਹੋਏ ਹਨ। ਇਸ ਦੌਰਾਨ, ਉਹ ਇੱਕ ਐਕਸ਼ਨ ਸੀਨ ਕਰਦੇ ਸਮੇਂ ਜ਼ਖ਼ਮੀ ਹੋ ਗਿਆ। ਆਪਣੀ ਪੋਸਟ ਸਾਂਝੀ ਕਰਦੇ ਹੋਏ, ਉਸਨੇ ਕੈਪਸ਼ਨ ਵਿੱਚ ਲਿਖਿਆ, “ਮੇਰਾ ਪਹਿਲਾ ਸਟੰਟ, ਮੇਰੀ ਪਹਿਲੀ ਸੱਟ, ਪਰ ਮੇਰਾ ਹੌਂਸਲਾ ਬਰਕਰਾਰ ਹੈ।” ਇਹ ਉਸਦੇ ਲਈ ਇੱਕ ਨਵਾਂ ਅਨੁਭਵ ਸੀ ਕਿਉਂਕਿ ਉਹ ਪਹਿਲੀ ਵਾਰ ਐਕਸ਼ਨ ਸੀਨ ਕਰ ਰਿਹਾ ਸੀ। ਹਾਲਾਂਕਿ, ਉਸਨੇ ਇਹ ਵੀ ਕਿਹਾ ਕਿ ਉਹ ਆਪਣੇ ਦਰਸ਼ਕਾਂ ਲਈ ਸਖ਼ਤ ਮਿਹਨਤ ਕਰ ਰਿਹਾ ਹੈ ਅਤੇ ਜਲਦੀ ਹੀ ਵਾਪਸ ਆਵੇਗਾ।