ਨਵੀਂ ਦਿੱਲੀ, 2 ਮਈ
ਦਿੱਲੀ ਦੀ ਰੋਹਿਣੀ ਕੋਰਟ ਗੋਲੀ ਕਾਂਡ ਦੇ ਮੁਲਜ਼ਮ ਗੈਂਗਸਟਰ ਟਿੱਲੂ ਤਾਜਪੁਰੀਆ ’ਤੇ ਅੱਜ ਸਵੇਰੇ ਤਿਹਾੜ ਜੇਲ੍ਹ ਵਿੱਚ ਉਸ ਦੇ ਵਿਰੋਧੀਆਂ ਨੇ ਕਥਿਤ ਤੌਰ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਹ ਘਟਨਾ ਸਵੇਰੇ 6.30 ਵਜੇ ਦੇ ਕਰੀਬ ਵਾਪਰੀ। ਵਿਰੋਧੀਆਂ ਵੱਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਤਾਜਪੁਰੀਆ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੀਨੀਅਰ ਜੇਲ ਅਧਿਕਾਰੀ ਨੇ ਦੱਸਿਆ ਕਿ ਸੁਨੀਲ ਉਰਫ ਟਿੱਲੂ ਤਾਜਪੁਰੀਆ (33) ਨੂੰ ਹਾਈ ਰਿਸਕ ਵਾਰਡ ਦੀ ਹੇਠਲੀ ਮੰਜ਼ਿਲ ‘ਚ ਰੱਖਿਆ ਗਿਆ ਸੀ।