ਅਹਿਮਦਾਬਾਦ, 2 ਦਸੰਬਰ

ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਪੁਲੀਸ ਵਲੋਂ ਹਿਰਾਸਤ ‘ਚ ਲਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈਣ ਦੀ ਤਸਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਪੁਲੀਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਤੇ ਉਹ ਛੇਤੀ ਪੰਜਾਬ ਪੁਲੀਸ ਦੀ ਗ੍ਰਿਫ਼ਤ ’ਚ ਹੋਵੇਗਾ।