ਮਾਨਸਾ, 2 ਦਸੰਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਦੇ ਕੈਲੀਫੋਰਨੀਆ ਵਿਚ ਫੜੇ ਜਾਣ ਸਬੰਧੀ ਹਾਲੇ ਤੱਕ ਕਿਸੇ ਸਰਕਾਰੀ ਜਾਂ ਪੰਜਾਬ ਪੁਲੀਸ ਦੇ ਅਧਿਕਾਰੀ ਨੇ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਹੈ। ਉਨ੍ਹਾਂ ਨੂੰ ਗੋਲਡੀ ਦੇ ਫੜੇ ਜਾਣ ਸਬੰਧੀ ਮੀਡੀਆ ਰਾਹੀਂ ਪਤਾ ਲੱਗਿਆ ਹੈ। ਉਨ੍ਹਾਂ ਮਾਨਸਾ ਨੇੜਲੇ ਪਿੰਡ ਮੂਸਾ ਵਿਖੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਂਝ ਉਸ ਦੇ ਫੜੇ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਅਤੇ ਹੁਣ ਇਨਸਾਫ਼ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਾਰਤ ਲਿਆਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਉਸ ਤੋਂ ਨਾਰਕੋ ਟੈਸਟ ਦੇ ਆਧਾਰ ਉੱਤੇ ਪੁੱਛ ਪੜਤਾਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਾਰੈਂਸ ਬਿਸ਼ਨੋਈ ਅਤੇ ਸੰਗੀਤ ਜਗਤ ਦੇ ਬੰਦਿਆਂ ਨੂੰ ਆਹਮੋ ਸਾਹਮਣੇ ਬਿਠਾਕੇ ਪੜਤਾਲ ਕਰਵਾਈ ਜਾਵੇ ਤਾਂ ਅਸਲੀਅਤ ਸਾਹਮਣੇ ਲਿਆਂਦੀ ਜਾ ਸਕਦੀ ਹੈ।