ਨਵੀਂ ਦਿੱਲੀ, 11 ਜੂਨ
ਇੰਟਰਨੈਸ਼ਨਲ ਵੇਟਲਿਫਟਿੰਗ ਫੈਡਰੇਸ਼ਨ (ਆਈਡਬਲਿਊਐੱਫ) ਨੇ ਭਾਰਤੀ ਵੇਟਲਿਫਟਰ ਸੰਜੀਤਾ ਚਾਨੂ ਖ਼ਿਲਾਫ਼ ਲਗਾੲੇ ਡੋਪਿੰਗ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਨਮੂਨਿਆਂ ਵਿਚ ਇਕਸਾਰਤਾ ਨਾ ਹੋਣ ਕਾਰਨ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਸ਼ਟਰਮੰਡਲ ਖੇਡਾਂ ਵਿਚ ਸੋਨ ਤਗਮਾ ਜੇਤੂ ਮੁਆਫੀ ਅਤੇ ਮੁਆਵਜ਼ੇ ਦੀ ਮੰਗ ਕੀਤੀ।