ਵਾਸ਼ਿੰਗਟਨ: ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਇੱਕ ਮਾਣ ਵਾਲੀ ਖਬਰ ਸਾਹਮਣੇ ਆਈ ਹੈ।ਸਿੱਖ ਨੌਜਵਾਨ ਚਿਰਾਗ ਵੀਰ ਸਿੰਘ ਸਰਾਓ ਕੋਲੋਰੈਡੋ ਸਪ੍ਰਿੰਗਜ਼ ਸਥਿਤ ਵੱਕਾਰੀ ‘ਯੂ.ਐੱਸ. ਏਅਰ ਫੋਰਸ ਅਕੈਡਮੀ’ (USAFA) ਵਿੱਚ ਸ਼ਾਮਿਲ ਹੋਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣ ਗਏ ਹਨ। ਅਮਰੀਕਨ ਸਿੱਖ ਕੌਂਸਲ ਵੱਲੋਂ ਇਸ ਇਤਿਹਾਸਕ ਪ੍ਰਾਪਤੀ ਦੀ ਅਧਿਕਾਰਤ ਪੁਸ਼ਟੀ ਕੀਤੀ ਗਈ ਹੈ।
ਕੌਂਸਲ ਨੇ ਕਿਹਾ ਕਿ ਸਰਾਓ ਦਾ ਅਕਾਦਮਿਕ ਰਿਕਾਰਡ ਬਹੁਤ ਵਧੀਆ ਸੀ, ਉਹ ਇੱਕ ਈਗਲ ਸਕਾਊਟ ਸੀ, ਤਾਈਕਵਾਂਡੋ ਵਿੱਚ ਦੂਜੀ-ਡਿਗਰੀ ਬਲੈਕ ਬੈਲਟ ਹਾਸਿਲ ਕੀਤੀ ਅਤੇ ਵਰਸਿਟੀ ਵਾਟਰ ਪੋਲੋ ਟੀਮ ਵਿੱਚ ਹਿੱਸਾ ਲੈਂਦਾ ਰਿਹਾ ਹੈ।
ਕੌਂਸਲ ਨੇ ਕਿਹਾ ਕਿ, ਸਰਾਓ ਨੂੰ 4 ਅਪ੍ਰੈਲ ਨੂੰ ਯੂਐਸ ਏਅਰ ਫੋਰਸ ਅਕੈਡਮੀ (ਯੂਐਸਏਐਫਏ) ਵਿੱਚ ਨਿਯੁਕਤ ਕੀਤਾ ਗਿਆ ਸੀ ਅਤੇ 20 ਜੂਨ ਨੂੰ ਉਸ ਨੂੰ ਆਪਣੇ ਸਿੱਖ ਧਰਮ ਦੀ ਮਰਿਯਾਦਾ ਦੇ ਨਾਲ (ਕੇਸ-ਦਾੜ੍ਹੀ) ਸੇਵਾ ਕਰਨ ਅਤੇ ਆਪਣੀ ਮੂਲ ਪਛਾਣ ‘ਤੇ ਟਿਕੇ ਰਹਿ ਸਕਦੇ ਹਨ। ਚਿਰਾਗ ਵੀਰ ਸਿੰਘ 24 ਜੂਨ ਨੂੰ ਇਨ-ਪ੍ਰੋਸੈਸਿੰਗ ਡੇ (ਆਈ-ਡੇ) ‘ਤੇ ਅਧਿਕਾਰਤ ਤੌਰ ‘ਤੇ ਯੂਐਸਏਐਫ ਅਕੈਡਮੀ ਵਿੱਚ ਸ਼ਾਮਲ ਹੋਇਆ ਅਤੇ ਇਸ ਸਮੇਂ 6 ਹਫ਼ਤਿਆਂ ਦੇ ਬੂਟ ਕੈਂਪ ਵਿੱਚੋਂ ਗੁਜ਼ਰ ਰਹੇ ਹਨ।
ਯੂਐਸਏਐਫ ਅਕੈਡਮੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਸਰਾਓ ਨੂੰ ਏਅਰ ਫੋਰਸ ਰਿਜ਼ਰਵ ਅਫਸਰਜ਼ ਟ੍ਰੇਨਿੰਗ ਕੋਰ (ਆਰਓਟੀਸੀ) ਅਤੇ ਨੇਵਲ ਆਰਓਟੀਸੀ ਦੋਵਾਂ ਤੋਂ ਪੂਰੀ ਸਕਾਲਰਸ਼ਿਪ ਵੀ ਮਿਲੀ। ਉਸ ਨੂੰ ਦੱਖਣੀ ਕੈਲੀਫੋਰਨੀਆ ਯੂਨੀਵਰਸਿਟੀ ਅਤੇ ਵਾਸ਼ਿੰਗਟਨ ਯੂਨੀਵਰਸਿਟੀ ਵਿੱਚ ਵੀ ਸਵੀਕਾਰ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਹਵਾਈ ਫੌਜ ਦੀ ਇਸ ਮੁੱਖ ਅਕੈਡਮੀ ਵਿੱਚ ਚੁਣੇ ਜਾਣ ਤੋਂ ਪਹਿਲਾਂ ਚਿਰਾਗ ਨੇ ਆਪਣੀ ਕਾਬਲੀਅਤ ਦੇ ਦਮ ’ਤੇ ਏਅਰ ਫੋਰਸ ਰਿਜ਼ਰਵ ਅਫਸਰਸ ਸਿਖਲਾਈ ਕੋਰ (ROTC) ਅਤੇ ਨੇਵਲ ਆਰ.ਓ.ਟੀ.ਸੀ. ਦੋਵਾਂ ਤੋਂ ਪੂਰੀ ਸਕਾਲਰਸ਼ਿਪ ਹਾਸਿਲ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਮਰੀਕਾ ਦੀਆਂ ਨਾਮੀ ਯੂਨੀਵਰਸਿਟੀਆਂ ਜਿਵੇਂ ਯੂਨੀਵਰਸਿਟੀ ਆਫ਼ ਸਦਰਨ ਕੈਲੀਫੋਰਨੀਆ ਅਤੇ ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਵਿੱਚ ਵੀ ਦਾਖ਼ਲੇ ਦੀ ਪੇਸ਼ਕਸ਼ ਮਿਲੀ ਸੀ।
ਕੌਂਸਲ ਨੇ ਚਿਰਾਗ ਦੇ ਬਾਰੇ ਦੱਸਦਿਆਂ ਕਿਹਾ ਕਿ ਉਹ ਪੜ੍ਹਾਈ ਵਿੱਚ ਅਵੱਲ ਰਹਿਣ ਦੇ ਨਾਲ-ਨਾਲ ਇੱਕ ਵਧੀਆ ਖਿਡਾਰੀ ਵੀ ਹਨ। ਉਹ ‘ਈਗਲ ਸਕਾਊਟ’ (ਸਕਾਊਟਿੰਗ ਵਿੱਚ ਸਰਵਉੱਚ ਰੈਂਕ) ਰਹਿ ਚੁੱਕੇ ਹਨ, ਤਾਇਕਵਾਂਡੋ ਵਿੱਚ ਸੈਕੰਡ-ਡਿਗਰੀ ਬਲੈਕ ਬੈਲਟ ਧਾਰਕ ਹਨ ਅਤੇ ਯੂਨੀਵਰਸਿਟੀ ਦੀ ਵਾਰਸਿਟੀ ਵਾਟਰ ਪੋਲੋ ਟੀਮ ਵੱਲੋਂ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਰਹੇ ਹਨ।
ਕੋਲੋਰੈਡੋ ਸਪ੍ਰਿੰਗਜ਼ ਸਥਿਤ ਯੂਨਾਈਟਿਡ ਸਟੇਟਸ ਏਅਰ ਫੋਰਸ ਅਕੈਡਮੀ ਅਮਰੀਕਾ ਦੀਆਂ ਪੰਜ ਸੰਘੀ ਸੇਵਾ ਅਕੈਡਮੀਆਂ ਵਿੱਚੋਂ ਇੱਕ ਹੈ। ਇੱਥੇ ਨੌਜਵਾਨਾਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਸਖ਼ਤ ਮਿਲਟਰੀ ਅਤੇ ਲੀਡਰਸ਼ਿਪ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇੱਥੋਂ ਗ੍ਰੈਜੂਏਟ ਹੋਣ ਵਾਲੇ ਕੈਡਿਟਾਂ ਨੂੰ ਅਮਰੀਕੀ ਹਵਾਈ ਫੌਜ ਜਾਂ ਅਮਰੀਕੀ ਸਪੇਸ ਫੌਜ ਵਿੱਚ ਸਿੱਧੇ ਸੈਕੰਡ ਲੈਫਟੀਨੈਂਟ ਵਜੋਂ ਤਾਇਨਾਤ ਕੀਤਾ ਜਾਂਦਾ ਹੈ।














