ਕੰਨਿਆਕੁਮਾਰੀ (ਤਾਮਿਲਨਾਡੂ), 9 ਸਤੰਬਰ

ਪਾਰਟੀ ਦੀ ਅਗਵਾਈ ਕਰਨ ਬਾਰੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਚੋਣਾਂ ਹੋਣ ‘ਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਮੈਂ ਕਾਂਗਰਸ ਪ੍ਰਧਾਨ ਬਣਾਗਾ ਜਾਂ ਨਹੀਂ। ਇਸ ਲਈ ਉਦੋਂ ਤੱਕ ਇੰਤਜ਼ਾਰ ਕਰੋ। ਉਨ੍ਹਾਂ ਕਿਹਾ ਕਿ ਭਾਰਤ ਜੋੜੇ ਯਾਤਰਾ ਇਹ ਸਮਝਾਉਣ ਦੀ ਕੋਸ਼ਿਸ਼ ਹੈ ਕਿ ਜ਼ਮੀਨੀ ਪੱਧਰ ’ਤੇ ਕੀ ਹੋ ਰਿਹਾ ਹੈ ਤੇ ਨਾਲ ਹੀ ਇਹ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਵੱਲੋਂ ਕੀਤੇ ਗਏ ਨੁਕਸਾਨ ਦੀ ਭਰਪਾਈ ਕਰਨ ਦੀ ਕੋਸ਼ਿਸ਼ ਹੈ।