ਚੰਡੀਗੜ੍ਹ, 19 ਜਨਵਰੀ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸਮਾਣਾ ਤੋਂ ਰਛਪਾਲ ਸਿੰਘ ਜੋੜਾਮਾਜਰਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ, ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ, ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ, ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ, ਸੰਗਰੂਰ ਤੋਂ ਜਗਦੀਪ ਮਿੰਟੂ ਤੂਰ ਅਤੇ ਦਿੜਬਾ ਤੋਂ ਮਾਲਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।