ਚੰਡੀਗੜ੍ਹ, 25 ਦਸੰਬਰ

ਚੰਡੀਗੜ੍ਹ ਦੇ ਪਿੰਡ ਕੈਂਬਵਾਲਾ ਵਿੱਚ ਭਾਜਪਾ ਵੱਲੋਂ ਕੀਤੇ ਜਾ ਰਹੇ ਸਮਾਗਮ ਦਾ ਕਿਸਾਨ ਜੱਥੇਬੰਦੀਆਂ ਨੇ ਵਿਰੋਧ ਕੀਤਾ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫ਼ੋ ਕਿਸਾਨਾਂ ਨੂੰ ਸੰਬੋਧਨ ਕੀਤਾ ਜਾਣਾ ਸੀ ਉੁਸੇ ਦੌਰਾਨ ਕਿਸਾਨ ਜੱਥੇਬੰਦੀਆਂ ਨੇ ਭਾਜਪਾ ਦੇ ਸਮਾਗਮ ਦੇ ਬਾਹਰ ਧਰਨਾ ਦੇ ਦਿੱਤਾ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਹਾਜ਼ਰ ਭਾਰੀ ਪੁਲੀਸ ਬਲ ਨੇ ਮਾਹੌਲ ਨੂੰ ਸ਼ਾਂਤ ਕਰਵਾਇਆ। ਦੱਸਣਯੋਗ ਹੈ ਕਿ ਪਹਿਲਾਂ ਵੀ ਕਿਸਾਨ ਵੱਖ-ਵੱਖ ਥਾਵਾਂ ‘ਤੇ ਭਾਜਪਾ ਆਗੂਆਂ ਦਾ ਘਿਰਾਉ ਕਰ ਰਹੇ ਹਨ।