ਸੁਚੇਤਕ ਰੰਗਮੰਚ ਮੁਹਾਲੀ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਪਿਤ 18ਵਾਂ ਗੁਰਸ਼ਰਨ ਸਿੰਘ ਨਾਟ ਉਤਸਵ ਅੱਜ ਤੋਂ ਕਰਵਾਇਆ ਜਾ ਰਿਹਾ ਹੈ, ਜੋ 15 ਦਸੰਬਰ ਤੱਕ ਚੱਲੇਗਾ। ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਹੋ ਰਹੇ ਨਾਟ ਉਤਸਵ ਦੇ ਪਹਿਲੇ ਦਿਨ ਅੱਜ ਸ਼ਾਮ 6 ਵਜੇ ਨਾਟਕ ‘ਏਦਾਂ ਤਾਂ ਫਿਰ ਏਦਾਂ ਹੀ ਸਹੀ’ ਦਾ ਮੰਚਨ ਕੀਤਾ ਰਿਹਾ ਹੈ। ਦਰਸ਼ਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਅੱਜ ਸ਼ਾਮ 5:45 ਵਜੇ ਆਪਣੀਆਂ ਸੀਟਾਂ ’ਤੇ ਬੈਠਣ ਦੀ ਕ੍ਰਿਪਾਲਤਾ ਕਰਨ। ਨਾਟ ਉਤਸਵ ਦੇਖਣ ਲਈ ਕੋਈ ਦਾਖਲਾ ਫੀਸ ਨਹੀਂ ਹੈ।