ਚੰਡੀਗੜ੍ਹ, 28 ਅਗਸਤ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਸ਼ਹਿਰ ਵਿੱਚੋਂ ਹਫ਼ਤਾਵਾਰੀ ਤਾਲਾਬੰਦੀ ਖ਼ਤਮ ਕਰ ਦਿੱਤੀ ਹੈ। ਹੁਣ ਦੁਕਾਨਾਂ ਅਤੇ ਬਾਜ਼ਾਰ ਸ਼ਨਿਚਰਵਾਰ ਅਤੇ ਐਤਵਾਰ ਨੂੰ ਖੁੱਲਣਗੇ। ਇਸ ਤੋਂ ਪਹਿਲਾਂ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅਗਲੇ ਹੁਕਮਾਂ ਤੱਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਅਤੇ ਅਦਾਰਿਆਂ (ਜ਼ਰੂਰੀ ਦੁਕਾਨਾਂ ਅਤੇ ਸੇਵਾਵਾਂ ਨੂੰ ਛੱਡ ਕੇ) ਬੰਦ ਰੱਖਣ ਦੇ ਆਦੇਸ਼ ਦਿੱਤੇ ਸਨ। ਯੂਟੀ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਸ਼ਹਿਰ ਵਿੱਚ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।