ਚੰਡੀਗੜ੍ਹ, 5 ਜੂਨ
ਯੂਟੀ ਸਿੱਖਿਆ ਵਿਭਾਗ ਨੇ ਸਰਕਾਰੀ ਤੇ ਏਡਿਡ ਸਕੂਲਾਂ ਵਿਚ ਛੁੱਟੀਆਂ ਅਗਲੇ ਹੁਕਮਾਂ ਤਕ ਵਧਾ ਦਿੱਤੀਆਂ ਹਨ। ਇਹ ਫੈਸਲਾ ਕਰੋਨਾਵਾਇਰਸ ਦੇ ਮੱਦੇਨਜ਼ਰ ਕੀਤਾ ਗਿਆ। ਵਿਭਾਗ ਨੇ ਇਸ ਤੋਂ ਪਹਿਲਾਂ 7 ਜੂਨ ਤਕ ਛੁੱਟੀਆਂ ਵਧਾਈਆਂ ਸਨ ਤੇ 8 ਜੂਨ ਨੂੰ ਅਧਿਆਪਕਾਂ ਨੂੰ ਸਕੂਲ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ ਪਰ ਅੱਜ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਦੱਸਿਆ ਗਿਆ ਕਿ ਕੋਵਿਡ-19 ਕਾਰਨ ਸਕੂਲ ਅਗਲੇ ਹੁਕਮਾਂ ਤਕ ਬੰਦ ਰਹਿਣਗੇ।