ਚੰਡੀਗੜ੍ਹ, 6 ਜਨਵਰੀ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਧਣ ਕਰਕੇ ਯੂਟੀ ਪ੍ਰਸ਼ਾਸਨ ਨੇ ਪਾਬੰਦੀਆਂ ਦੇ ਘੇਰਾ ਵਧਾ ਦਿੱਤਾ ਹੈ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਅਗਲੇ ਹੁਕਮਾਂ ਤਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਹੈ। ਇਸ ਦੌਰਾਨ ਘਰੋਂ ਬਾਹਰ ਨਿਕਲਣ ’ਤੇ ਪਾਬੰਦੀ ਰਹੇਗੀ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਜਨਤਕ ਥਾਵਾਂ ’ਤੇ ਆਉਣ-ਜਾਣ ਲਈ ਮੁਕੰਮਲ ਟੀਕਾਕਰਨ ਦੇ ਆਦੇਸ਼ ਜਾਰੀ ਕੀਤੇ ਹਨ।