ਚੰਡੀਗੜ੍ਹ, 8 ਜੁਲਾਈ
ਅੱਜ ਇਥੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਵੱਡਾ ਦਰੱਖਤ ਡਿੱਗਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਹੋਇਆ, ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਅਚਾਨਕ ਦਰੱਖਤ ਬੱਚਿਆਂ ‘ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਮਾਪੇ ਵੀ ਸਕੂਲ ਪਹੁੰਚ ਗਏ। ਮਾਪੇ ਗੇਟ ‘ਤੇ ਨਾਰਾਜ਼ਗੀ ਕਰ ਰਹੇ ਹਨ। ਪੁਲੀਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।