ਚੰਡੀਗੜ੍ਹ, 23 ਸਤੰਬਰ
ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਕਾਰਨ ਸਥਿਤ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ 1163 ਫੁੱਟ ਤੱਕ ਪੁੱਜ ਗਿਆ, ਜਿਸ ਕਾਰਨ ਯੂਟੀ ਪ੍ਰਸ਼ਾਸਨ ਨੇ ਅੱਜ ਬਾਅਦ ਦੁਪਹਿਰ 2 ਵਜੇ ਮੁੜ ਫਲੱਡ ਗੇਟ ਖੋਲ੍ਹ ਦਿੱਤਾ। 48 ਘੰਟੇ ਪਹਿਲਾਂ ਵੀ ਪਾਣੀ ਖਤਰੇ ਦੇ ਨਿਸ਼ਾਨ ਤੱਕ ਪੁੱਜ ਗਿਆ ਸੀ, ਜਿਸ ਕਾਰਨ ਸਾਢੇ 4 ਘੰਟੇ ਲਈ ਫਲੱਡ ਗੇਟ ਖੋਲ੍ਹਿਆ ਗਿਆ ਸੀ।