ਚੰਡੀਗੜ੍ਹ, 25 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗ ਬਾਰੇ ਜਾਣਕਾਰੀ 31 ਮਈ ਬਾਅਦ ਦੁਪਹਿਰ 2 ਵਜੇ ਤੱਕ ਜਨਤਕ ਕਰਨ, ਨਹੀਂ ਤਾਂ ਉਹ ਸਭ ਕੁਝ ਜਨਤਕ ਕਰ ਦੇਣਗੇ। ਸ੍ਰੀ ਮਾਨ ਨੇ ਟਵੀਟ ਕੀਤਾ,‘ਮਾਣਯੋਗ ਚਰਨਜੀਤ ਚੰਨੀ ਜੀ, ਆਦਰ ਸਹਿਤ ਤੁਹਾਨੂੰ 31 ਮਈ ਬਾਅਦ ਦੁਪਹਿਰ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ। ਨਹੀਂ ਤਾਂ ਫੇਰ 31 ਮਈ ਬਾਅਦ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁੱਝ ਪੰਜਾਬੀਆਂ ਸਾਹਮਣੇ ਰੱਖਾਂਗਾ।’