ਚੰਡੀਗੜ੍ਹ, 21 ਜਨਵਰੀ

‘ਆਪ’ ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਚਮਕੌਰ ਸਾਹਿਬ ਸੀਟ ਤੋਂ ਹਾਰ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਚੰਨੀ ਦੇ ਰਿਸ਼ਤੇਦਾਰ ਘਰੋਂ ਕਰੋੜਾਂ ਰੁਪਏ ਫੜੇ ਜਾਣ ਤੋਂ ਹੱਕੇ-ਬੱਕੇ ਹਨ। ਉਨ੍ਹਾਂ ਟਵੀਟ ’ਤੇ ਕਿਹਾ,‘ਸਾਡਾ ਸਰਵੇਖਣ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਲੋਕ ਟੀਵੀ ‘ਤੇ ਈਡੀ ਅਫਸਰਾਂ ਨੂੰ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਹੈਰਾਨ ਹਨ।’ ਚੰਨੀ ਵਿਧਾਨ ਸਭਾ ਚੋਣਾਂ ਚਮਕੌਰ ਸਾਹਿਬ ਤੋਂ ਲੜ ਰਹੇ ਹਨ। ਸ੍ਰੀ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਚੰਨੀ ਆਮ ਆਦਮੀ ਨਹੀਂ ਬਲਕਿ ਬੇਈਮਾਨ ਆਦਮੀ ਹੈ।