ਚੰਡੀਗੜ੍ਹ, 7 ਦਸੰਬਰ
‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ’ਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਸੂਬੇ ’ਚ 20,000 ਕਰੋੜ ਰੁਪਏ ਦੀ ਰੇਤ ਦੀ ਚੋਰੀ ਕੀਤੀ ਜਾ ਰਹੀ ਹੈ। ਸ੍ਰੀ ਕੇਜਰੀਵਾਲ ਨੇ ਸ੍ਰੀ ਚੰਨੀ ਦੇ ਹਲਕੇ ਵਿੱਚ ਕਥਿਤ ਗੈਰ ਕਾਨੂੰਨੀ ਰੇਤ ਮਾਈਨਿੰਗ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਨ ਅਤੇ ਕੇਸ ਦਰਜ ਕਰਨ ਦੀ ਮੰਗ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਕਿਹਾ, ‘ਜੇ ਮੁੱਖ ਮੰਤਰੀ ਦੇ ਆਪਣੇ ਹਲਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ ਤਾਂ ਇਹ ਬਚਗਾਨੀ ਗੱਲ ਹੋਵੇਗੀ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਨਹੀਂ ਹੈ।’