ਚੰਡੀਗੜ੍ਹ, 30 ਅਕਤੂਬਰ

ਖਪਤਕਾਰਾਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੀਐੱਸਪੀਸੀਐੱਲ ਦੇ ਜੀਵੀਕੇ ਗੋਇੰਦਵਾਲ ਸਾਹਿਬ (2×270 ਮੈਗਾਵਾਟ) ਬਿਜਲੀ ਖਰੀਦ ਸਮਝੌਤੇ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕੰਪਨੀ ਨੂੰ ਇਸ ਬਾਰੇੇ ਨੋਟਿਸ ਜਾਰੀ ਕੀਤਾ ਹੈ।