ਮੁਹਾਲੀ, 9 ਨਵੰਬਰ                                          

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਇੱਥੋਂ ਦੇ ਸੈਕਟਰ-66 ਵਿਖੇ 350 ਬਿਸਤਰਿਆਂ ਵਾਲੇ ਨਵੇਂ ਅਤਿ-ਆਧੁਨਿਕ ਸਰਕਾਰੀ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਸਾਬਕਾ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਮੰਗ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਨਵੇਂ ਹਸਪਤਾਲ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਰੱਖਣ ਦਾ ਐਲਾਨ ਕੀਤਾ।

ਸਮਾਗਮ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਿਵਲ ਹਸਪਤਾਲ ਇਲਾਕੇ ਦੇ ਲੋਕਾਂ ਸਮੇਤ ਪੰਜਾਬ ਦੇ ਦੂਰ-ਦਰਾਜ ਦੇ ਉਨ੍ਹਾਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ, ਜੋ ਆਪਣੇ ਚੰਡੀਗੜ੍ਹ ਇਲਾਜ ਲਈ ਜਾਂਦੇ ਹਨ। ਹਸਪਤਾਲ ਦੀ ਨਵੀਂ ਇਮਾਰਤ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। 40 ਕਰੋੜ ਸਾਰੀਆਂ ਵਿਸ਼ੇਸ਼ਤਾਵਾਂ ਲਈ ਓਪੀਡੀ ਅਤੇ ਵਾਰਡਾਂ ਤੋਂ ਇਲਾਵਾ 24 ਘੰਟੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰੇਗਾ, 7 ਮਾਡਯੂਲਰ ਅਪਰੇਸ਼ਨ ਥੀਏਟਰ, ਵੱਖਰਾ ਮਦਰ ਐਂਡ ਚਾਈਲਡ ਵਿੰਗ, 4 ਬਿਸਤਰਿਆਂ ਵਾਲਾ ਡਾਇਲਸਿਸ ਯੂਨਿਟ, ਕੰਪੋਨੈਂਟ ਅਤੇ ਪਲੇਟਲੇਟ ਦੀ ਸਹੂਲਤ ਵਾਲਾ ਬਲੱਡ ਬੈਂਕ, ਮੁਰਦਾਘਰ, ਮੁਫ਼ਤ ਦਵਾਈ ਵਾਲੀ ਡਿਸਪੈਂਸਰੀ, ਹੋਮਿਓਪੈਥਿਕ ਅਤੇ ਆਯੁਰਵੇਦ ਵਿਭਾਗ, ਫਿਜ਼ੀਓਥੈਰੇਪੀ ਸੇਵਾਵਾਂ, ਸਟਾਫ਼ ਦੀ ਰਿਹਾਇਸ਼ ਅਤੇ ਤਿੰਨ ਮੰਜ਼ਲਾ ਮਲਟੀ ਲੈਵਲ ਪਾਰਕਿੰਗ ਦੀ ਵਿਵਸਥਾ ਕੀਤੀ ਜਾਵੇਗੀ। ਸ੍ਰੀ ਚੰਨੀ ਨੇ ਮੁਹਾਲੀ ਵਿੱਚ ਆਡੀਟੋਰੀਅਮ ਲਈ 10 ਕਰੋੜ ਰੁਪਏ ਮਨਜ਼ੂਰ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਈਡਬਲਿਊਐੱਸ ਸੈਕਸ਼ਨ ਲਈ 25 ਹਜ਼ਾਰ ਘਰ ਬਣਾਉਣ ਦੀ ਯੋਜਨਾ ਦਾ ਵੀ ਐਲਾਨ ਕੀਤਾ। ਸਾਬਕਾ ਮੰਤਰੀ ਬਲਬੀਰ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਬੂਥ ਮਾਲਕਾਂ ਨੂੰ ਦੂਜੀ ਮੰਜ਼ਲ ਬਣਾਉਣ ਲਈ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ। ਨਾਲ ਹੀ ਖੇਡ ਸਟੇਡੀਅਮ ਸੈਕਟਰ-78 ਵਿਖੇ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ, ਪਿੰਡ ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਂਸਰੀਆਂ ਨੂੰ ਕ੍ਰਮਵਾਰ ਪੀਐੱਚਸੀ ਅਤੇ ਸੀਐੱਚਸੀ ਅਤੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਨਵਾਂ ਬੱਸ ਸਟੈਂਡ ਬਣਾਉਣ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਕੀਤਾ। ਉਪ ਮੁੱਖ ਮੰਤਰੀ ਓਪੀ ਸੋਨੀ ਨੇ ਵਿਧਾਇਕ ਬਲਬੀਰ ਸਿੱਧੂ ਨਾਲ ਆਪਣੀ ਨੇੜਤਾ ਸਾਂਝੀ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਨੇ ਮਿਲ ਕੇ ਕੰਮ ਕੀਤਾ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਆਈਜੀ ਏਕੇ ਮਿੱਤਲ, ਐੱਸਐੱਸਪੀ ਨਵਜੋਤ ਸਿੰਘ ਮਾਹਲ, ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਜਸਵਿੰਦਰ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਕਮਿਸ਼ਨਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਕਾਂਗਰਸ ਆਗੂ ਰਾਜਾ ਕੰਵਰਜੋਤ ਸਿੰਘ, ਜਸਪ੍ਰੀਤ ਕੌਰ, ਜਸਬੀਰ ਸਿੰਘ ਮਾਣਕੂ, ਸੁੱਚਾ ਸਿੰਘ ਕਲੌੜ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਅਨੂ ਆਨੰਦ, ਪਰਮਜੀਤ ਸਿੰਘ ਹੈਪੀ, ਚੰਨਣ ਸਿੰਘ (ਸਾਰੇ ਕੌਂਸਲਰ), ਕਾਂਗਰਸ ਆਗੂ ਜਤਿੰਦਰ ਅਨੰਦ, ਪਰਮਜੀਤ ਸਿੰਘ ਚੌਹਾਨ, ਪਰਮਜੀਤ ਸਿੰਘ ਵਾਲੀਆ, ਸਰਪੰਚ ਅਮਰੀਕ ਸਿੰਘ ਕੰਬਾਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।