ਚੰਡੀਗੜ੍ਹ, 11 ਮਾਰਚ
ਪੰਜਾਬ ਦੇ ਹਾਰੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਉਹ ਸਵੇਰੇ ਰਾਜਪਾਲ ਨੂੰ ਮਿਲੇ ਅਤੇ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ। ਇਸ ਮੌਕੇ ਚੰਨੀ ਨੇ ਕਿਹਾ ਕਿ ਲੋਕਾਂ ਦਾ ਫੈਸਲਾ ਸਿਰ ਮੱਥੇ ਹੈ। ਉਮੀਦ ਹੈ ਕਿ ਨਵੀਂ ਸਰਕਾਰ ਲੋਕ ਹਿੱਤ ਲਈ ਸ਼ੁਰੂ ਕੀਤੇ ਸਾਡੇ ਕੰਮ ਨੂੰ ਜਾਰੀ ਰੱਖੇਗੀ।