ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ-ਸਪਾਟਾ ਤੇ ਸਭਿਆਚਾਰ ਮੰਤਰੀ ਪ੍ਰਹਲਾਦ ਸਿੰਘ ਪਟੇਲ ਨਾਲ ਕੀਤੀ ਮੁਲਾਕਾਤ

ਡੇਰਾ ਬਾਬਾ ਨਾਨਕ ਅਤੇ ਬਟਾਲਾ ਨੂੰ ਵਿਰਾਸਤੀ ਦਰਜਾ ਦੇਣ ਲਈ ਕੀਤੀ ਮੰਗ

ਚੰਡੀਗੜ•/ਨਵੀਂ ਦਿੱਲੀ: 18 ਜੁਲਾਈ:

ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ-ਸਪਾਟਾ ਤੇ ਸਭਿਆਚਾਰ ਮੰਤਰੀ ਸ੍ਰੀ ਪ੍ਰਹਲਾਦ ਸਿੰਘ ਪਟੇਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਮਾਗਮਾਂ ਲਈ 100 ਕਰੋੜ ਰੁਪਏ ਦੇਣ ਦੀ ਅਪੀਲ ਕੀਤੀ। ਇਨ•ਾਂ ਜਿਸ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸ਼ਰਧਾਲੂ ਸ਼ਿਰਕਤ ਕਰਨ ਜਾ ਰਹੇ ਹਨ।

ਸ੍ਰੀ ਚੰਨੀ, ਜਿਨ•ਾਂ ਨੇ ਅੱਜ ਸ੍ਰੀ ਪਟੇਲ ਨਾਲ ਉਨ•ਾਂ ਦੇ ਟਰਾਂਸਪੋਰਟ ਭਵਨ ਨਵੀਂ ਦਿੱਲੀ ਵਿਖੇ ਸਥਿਤ ਦਫਤਰ

‘ਚ ਮੁਲਾਕਾਤ ਕੀਤੀ, ਨੇ ਕਿਹਾ ਕਿ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ ਅਤੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਸਤਿਕਾਰ ਦੇਣ ਵਾਲੇ ਲੋਕ ਇਨ•ਾਂ ਸਮਾਗਮਾਂ ਦਾ ਹਿੱਸਾ ਬਣਨ ਲਈ ਉਤਸੁਕ ਹਨ। ਉਨ•ਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਪਹਿਲ ਦੇ ਆਧਾਰ ‘ਤੇ ਫੰਡ ਰਿਲੀਜ਼ ਕਰਨੇ ਚਾਹੀਦੇ ਹਨ ਤਾਂ ਜੋ ਸਮੇਂ ਅਨੁਸਾਰ ਇਨ•ਾਂ ਸਮਾਗਮਾਂ ਸਬੰਧੀ ਤਿਆਰੀਆਂ ਨੇਪਰੇ ਚੜ•ਾਈਆਂ ਜਾ ਸਕਣ। ਸ੍ਰੀ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਇਨਾਂ  ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਸ੍ਰੀ ਪਟੇਲ ਨੂੰ ਸੱਦਾ ਵੀ ਦਿੱਤਾ।

ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਬਾਰੇ ਮੰਤਰੀ ਨੇ ਪੰਜਾਬ ਦੇ ਡੇਰਾ ਬਾਬਾ ਨਾਨਕ ਅਤੇ ਬਟਾਲਾ

ਸ਼ਹਿਰ ਨੂੰ ਵਿਰਾਸਤੀ ਸ਼ਹਿਰ ਐਲਾਨਣ ਦੀ ਮੰਗ ਵੀ ਰੱਖੀ ਕਿਉਂ ਕਿ ਇਨ•ਾਂ ਸ਼ਹਿਰਾਂ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦਾ ਕਾਫੀ ਸਮਾਂ ਗੁਜ਼ਾਰਿਆ ਹੈ ਜਿਸ ਕਰਕੇ ਸੁਲਤਾਨਪੁਰ ਲੋਧੀ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਲੋਕਾਂ ਦੇ ਸਤਿਕਾਰ ਦੇ ਪਾਤਰ ਹਨ। ਉਨ•ਾਂ ਨੇ ਇਨ•ਾਂ ਦੋਵਾਂ ਇਤਿਹਾਸਕ ਪੱਖੋਂ ਮਹੱਤਵਪੂਰਨ

ਸ਼ਹਿਰਾਂ ਨੂੰ ਵਿਕਸਿਤ ਕਰਨ ਲਈ 400 ਕਰੋੜ ਰੁਪਏ ਦੀ ਮੰਗ ਵੀ ਕੀਤੀ।

ਸ੍ਰੀ ਚੰਨੀ ਨੇ ਸੁਝਾਇਆ ਕਿ ਸਮਾਗਮਾਂ ਨੂੰ ਮਨਾਉਣ ਸੁਹਜ ਤੇ ਸੰਜੀਦਾ ਤਰੀਕੇ ਨਾਲ ਮਨਾਉਣ ਲਈ ਕੇਂਦਰੀ ਸਾਹਿਤ ਅਕਾਦਮੀ ਸੂਬਾ ਸਰਕਾਰ ਨਾਲ ਮਿਲਕੇ ਆਪਣਾ ਯੋਗਦਾਨ ਪਾਏ ਤਾਂ ਜੋ ਗੁਰੂ ਜੀ ਦੇ ਆਲਮੀ ਭਾਈਚਾਰੇ , ਸਹਿਣਸ਼ੀਲਤਾ ਅਤੇ ਦਿਆਲਤਾ ਦੇ ਸੁਨੇਹੇ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾ ਸਕੇ।

ਸ੍ਰੀ ਪਟੇਲ ਨੇ ਦੱਸਿਆ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਭਾਰਤ ਦੀਆਂ ਹੋਰ ਖੇਤਰੀ ਭਾਸ਼ਾਵਾਂ

ਵਿੱਚ ਉਲੱਥਾ ਕਰਨ ਦਾ ਕੰਮ ਨੈਸ਼ਨਲ ਬੁੱਕ ਟਰੱਸਟ ਵੱਲੋਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ। ਕੇਂਦਰੀ

ਮੰਤਰੀ ਨੇ ਸ੍ਰੀ ਚੰਨੀ ਨੂੰ ਕੇਂਦਰ ਵੱਲੋਂ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਪ੍ਰਸਤਾਵਾਂ ਨੂੰ ਪਹਿਲ

ਦੇ ਅਧਾਰ ‘ਤੇ ਵਿਚਾਰਨ ਦੀ ਗੱਲ ਆਖੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਪੰਜਾਬ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਸ੍ਰੀ ਮਲਵਿੰਦਰ ਸਿੰਘ ਜੱਗੀ ,ਕੇਂਦਰੀ ਸਕੱਤਰ ਸੈਰ-ਸਪਾਟਾ ਸ੍ਰੀ ਯੋਗਿੰਦਰ ਤ੍ਰਿਪਾਠੀ, ਡਾਇਰੈਕਟਰ ਜਨਰਲ ਸੈਰ-ਸਪਾਟਾ ਮੀਨਾਕਸ਼ੀ ਸ਼ਰਮਾ ਅਤੇ ਸੰਯੁਕਤ ਸਕੱਤਰ ਸੈਰ-ਸਪਾਟਾ ਸ੍ਰੀ ਸੁਮਨ ਬਿੱਲਾ ਵੱਲੋਂ ਵੀ ਸ਼ਿਰਕਤ ਕੀਤੀ ਗਈ।