ਚੰਡੀਗੜ੍ਹ, 10 ਮਾਰਚ
ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਦੇ ਰੁਝਾਨ ਦੌਰਾਨ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਸਕਦੇ ਹਨ। ਚੰਂਨੀ ਭਦੌੜ ਤੇ ਚਮਕੌਰ ਸਾਹਿਬ ਤੋਂ ਖੜੇ ਹੋਏ ਸਨ ਤੇ ਦੋਵਾਂ ਸੀਟਾਂ ਤੋਂ ਉਹ ਪਿੱਛੇ ਹਨ। ਸੂਤਰਾਂ ਮੁਤਾਬਕ ਉਹ ਭਲਕੇ ਰਾਜਪਾਲ ਨੂੰ ਅਸਤੀਫ਼ਾ ਸੌਂਪਣਗੇ।