ਪਟਿਆਲਾ, 25 ਜੂਨ
ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਪੰਜਾਬ ਭਰ ਦੇ ਸਮੂਹ ਛੋਟੇ-ਵੱਡੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਡਾਕਟਰਾਂ ਨੇ ਅੱਜ ਆਪਣੀ ਪਹਿਲਾਂ ਤੋਂ ਉਲੀਕੀ ਹੜਤਾਲ ਸ਼ੁਰੂ ਕਰ ਦਿੱਤੀ ਗਈ।
ਇਸ ਹੜਤਾਲ ਦੌਰਾਨ ਡਾਕਟਰਾਂ ਨੇ ਇਥੇ ਰਜਿੰਦਰਾ ਹਸਪਤਾਲ ਅਤੇ ਗੌਰਮਿੰਟ ਮੈਡੀਕਲ ਕਾਲਜ ਵਿਖੇ ਪ੍ਰਦਰਸ਼ਨ ਕੀਤਾ, ਜਿਸ ਮਗਰੋਂ ਅਧਿਕਾਰੀਆਂ ਦੇ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ। ਡਾਕਟਰਾਂ ਦੀ ਜਥੇਬੰਦੀ ਦੇ ਸੂਬਾਈ ਆਗੂ ਡਾ. ਡੀਐੱਸ ਭੁੱਲਰ ਦਾ ਕਹਿਣਾ ਹੈ ਕਿ ਸਰਕਾਰ ਨੇ ਡਾਕਟਰਾਂ ਨੂੰ ਵੱਡੀ ਪੱਧਰ ’ਤੇ ਆਰਥਿਕ ਸੱਟ ਮਾਰੀ ਹੈ।