70 ਸਾਲਾ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ ਹੈ। ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ ਰਹੀ ਹੈ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਕਿਡਨੀ ’ਚ ਸਮੱਸਿਆ ਪੈਦਾ ਹੋ ਰਹੀ ਹੈ। ਅੱਜ ਡੱਲੇਵਾਲ ਨੂੰ ਸਟੇਜ ’ਤੇ ਨਹੀਂ ਲਿਆਂਦਾ ਗਿਆ। ਕਿਸਾਨ ਆਗੂ ਅਭਿਮਮੈਨੂੰ ਕਹਾੜ ਨੇ ਜਾਣਕਾਰੀ ਸਾਂਝੀ ਕੀਤੀ।