ਨਵੀਂ ਦਿੱਲੀ, 11 ਅਗਸਤ
ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਨੇ ਅੱਜ ਮੁਲਕ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਧਨਖੜ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਸਮਾਗਮ ਵਿੱਚ ਸਹੁੰ ਚੁਕਾਈ। ਉਨ੍ਹਾਂ ਨੇ ਹਿੰਦੀ ਵਿੱਚ ਹਲਫ਼ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਸ੍ਰੀ ਧਨਖੜ ਨੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗ੍ਰੇਟ ਅਲਵਾ ਨੂੰ ਹਰਾਇਆ ਸੀ।