ਓਟਾਵਾ— ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਨੇ ਥਰਡ ਪਾਰਟੀ ਜਾਂਚ ਦੀ ਰਿਪੋਰਟ ਮਗਰੋਂ ਐਮ.ਪੀ. ਐਰਿਨ ਵੀਅਰ ਨੂੰ ਐਨ.ਡੀ.ਪੀ. ਕਾਕਸ ‘ਚੋਂ ਕੱਢ ਦਿੱਤਾ ਹੈ। ਐਰਿਨ ‘ਤੇ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਨੇ ਕਿਹਾ ਕਿ ਐਰਿਨ ‘ਤੇ ਲੱਗੇ ਦੋਸ਼ਾਂ ਦੀ ਤੀਜੇ ਧਿਰ ਦੀ ਜਾਂਚ ਰਿਪੋਰਟ ‘ਚ ਪ੍ਰੇਸ਼ਾਨ ਕੀਤੇ ਜਾਣ ਦਾ ਇਕ ਦਾਅਵਾ ਤੇ ਜਿਨਸੀ ਤੌਰ ‘ਤੇ ਪ੍ਰੇਸ਼ਾਨ ਕੀਤੇ ਜਾਣ ਦੇ ਤਿੰਨ ਦਾਅਵਿਆਂ ਨੂੰ ਸਬੂਤ ਦੇ ਆਧਾਰ ‘ਤੇ ਬਰਕਰਾਰ ਰੱਖਿਆ ਗਿਆ ਹੈ। ਜਾਂਚ ਰਿਪੋਰਟ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵਿਵਹਾਰ ਕਾਰਨ ਸ਼ਿਕਾਇਤਕਰਤਾਵਾਂ ‘ਤੇ ਇਸ ਦਾ ਨਾਕਾਰਾਤਮਕ ਅਸਰ ਪਿਆ ਹੈ। ਦੂਜੇ ਪਾਸੇ ਐਰਿਨ ਵੀਅਰ ਦਾ ਕਹਿਣਾ ਹੈ ਕਿ ਜਾਂਚ ਪ੍ਰਕਿਰਿਆ ਗਲਤ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਇਸ ਮਾਮਲੇ ‘ਚ ਫਸਾਇਆ ਗਿਆ ਹੈ।