ਨਵੀਂ ਦਿੱਲੀ, 4 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਜਦੋਂ ਤਿੰਨੋਂ ਖੇਤੀਬਾੜੀ ਕਾਨੂੰਨਾਂ ’ਤੇ ਰੋਕ ਲਗਾ ਦਿੱਤੀ ਗਈ ਹੈ ਤਾਂ ਕਿਸਾਨ ਸੰਗਠਨ ਕਿਸ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਜਸਟਿਸ ਏਐੱਮ ਖਾਨਵਿਲਕਰ ਅਤੇ ਸੀਟੀ ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅਦਾਲਤ ਵਿੱਚ ਕਾਨੂੰਨਾਂ ਦੀ ਵੈਧਤਾ ਨੂੰ ਚੁਣੌਤੀ ਦੇਣ ਤੋਂ ਬਾਅਦ ਅਜਿਹੇ ਵਿਰੋਧ ਪ੍ਰਦਰਸ਼ਨ ਕਰਨ ਦਾ ਸਵਾਲ ਕਿੱਥੋਂ ਪੈਦਾ ਹੁੰਦਾ ਹੈ।