ਸੰਗਰੂਰ, 9 ਸਤੰਬਰ
ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾਵਾਈਰਸ ਦੇ ਫੈਲਾਅ ਨੂੰ ਰੋਕਣ ਅਤੇ ਜਨਤਕ ਥਾਵਾਂ ਤੇ ਮਾਸਕ ਨਾ ਪਾਉਣ ਵਾਲਿਆਂ ਨੂੰ ਉਲੰਘਣਾ ਕਰਨ ’ਤੇ ਮਿਸ਼ਨ ਫਤਿਹ ਮੁਹਿੰਮ ਤਹਿਤ 500 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ। ਉਨਾਂ ਦੱਸਿਆ ਕਿ ਨਿੱਜੀ ਚਾਰ ਪਹੀਆ ਵਾਹਨ ’ਚ ਸ਼ਫ਼ਰ ਕਰ ਰਹੇ ਇੱਕਲੇ ਵਿਅਕਤੀ ਨੂੰ ਵਾਹਨ ਅੰਦਰ ਮਾਸਕ ਪਾ ਕੇ ਰੱਖਣਾ ਲਾਜ਼ਮੀ ਨਹੀ ਹੋਵੇਗਾ, ਪਰ ਜੇਕਰ ਉਹ ਕਾਰ ਤੋਂ ਬਾਹਰ ਨਿਕਲਦਾ ਹੈ ਤਾਂ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਹੋਵੇਗੀ।