ਜਲੰਧਰ, 4 ਮਈ
ਕਬੱਡੀ ਦੇ ਕੌਮਾਂਤਰੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਦਾ ਕਥਿਤ ਮਾਸਟਰ ਮਾਈਂਡ ਸੁਰਜਨ ਸਿੰਘ ਚੱਠਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਪੁਲੀਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਪ੍ਰਾਪਤ ਜਾਣਕਾਰੀ ਮੁਤਾਬਕ ਸਾਦੇ ਕੱਪੜਿਆਂ ’ਚ ਪੁਲੀਸ ਨੇ ਚੱਠਾ ਨੂੰ ਗ੍ਰਿਫ਼ਤਾਰ ਕੀਤਾ। ਨੰਗਲ ਅੰਬੀਆਂ ਨੂੰ 14 ਮਾਰਚ 2022 ਨੂੰ ਉਦੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ ਖੇਡ ਮੇਲੇ ਵਿੱਚ ਸੀ।