ਜਲੰਧਰ, 9 ਜਨਵਰੀ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਬੋਹਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ, ਜਿਸ ਕਾਰਨ ਡਿਪਟੀ ਬੋਹਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਮਕਸੂਦਾ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਇਤਲਾਹ ਮਿਲੀ ਸੀ ਕਿ ਇਕ ਗੱਡੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜੋ ਪਿੰਡ ਲਿੱਧੜਾਂ ਨੇੜੇ ਪੁਲ਼ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਮੌਕੇ ਕਾਰ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੰਜਾਬੀ ਗਾਇਕ ਰਣਜੀਤ ਬਾਬਾ ਦੇ ਪੀਏ ਵਜੋਂ ਹੋਈ ਹੈ ਅਤੇ ਉਸ ਦਾ ਨਾਂ ਡਿਪਟੀ ਬੋਹਰਾ ਵਾਸੀ ਬਟਾਲਾ ਦੱਸਿਆ ਜਾ ਰਿਹਾ ਹੈ।