ਨਵੀਂ ਦਿੱਲੀ, 29 ਮਾਰਚ

ਚੋਣ ਕਮਿਸ਼ਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਗਿਣਤੀ ਹੋਵੇਗੀ।  ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (76) ਦੀ 14 ਜਨਵਰੀ ਨੂੰ ਪੰਜਾਬ ਦੇ ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਤੇ ਇਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ।