ਤਿਰੂਵਨੰਤਪੁਰਮ, 3 ਨਵੰਬਰ
ਕਾਂਗਰਸ ਨੇ ਅੱਜ ਦਾਅਵਾ ਕੀਤਾ ਹੈ ਕਿ ਵੱਖ-ਵੱਖ ਰਾਜਾਂ ਦੀਆਂ ਵਿਧਾਨ ਸਭਾ ਅਤੇ ਲੋਕ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਇਸ ਗੱਲ ਦਾ ਸਪੱਸ਼ਟ ਸੰਕੇਤ ਹਨ ਕਿ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਆਪਣੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਖਾਸ ਤੌਰ ’ਤੇ ਹਿੰਦੀ ਬੋਲਦੇ ਇਲਾਕਿਆਂ ਵਿੱਚ ਆਪਣਾ ਸਮਰਥਨ ਗੁਆ ਰਹੀ ਹੈ।ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਅਤੇ ਇੱਕ ਲੋਕ ਸਭਾ ਸੀਟ ਦੀਆਂ ਉਪ ਚੋਣਾਂ ਵਿੱਚ ਭਾਜਪਾ ਦਾ ਸਫ਼ਾਇਆ ਕਰ ਦਿੱਤਾ ਹੈ। ਇਸ ਰਾਜ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਕਾਂਗਰਸ ਨੇ ਰਾਜਸਥਾਨ ਤੇ ਕਰਨਾਟਕ ਵਿੱਚ ਭਾਜਪਾ ਦੀਆਂ ਮੌਜੂਦਾ ਸੀਟਾਂ ਹੀ ਜਿੱਤ ਲਈਆਂ।