ਫਰੀਦਕੋਟ , 23 ਮਾਰਚ : ਭਾਰਤ ਸਰਕਾਰ ਦੁਆਰਾ ਕੋਵਿਡ 19 ਨੂੰ ਮਹਾਂਮਾਰੀ ਦੀ ਬਿਮਾਰੀ ਘੋਸ਼ਿਤ ਕੀਤਾ ਗਿਆ ਹੈ , ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਿੱਚ ਕੋਵਿਡ -19 ਦੇ ਫੈਲਣ ਦੇ ਖਦਸ਼ੇ ਨੂੰ ਰੋਕਣ ਲਈ ਲਾਕ ਡਾਊਨ ਕੀਤਾ ਗਿਆ ਸੀ। ਇਸ ਲਾਕ ਡਾਊਨ ਤੋਂ ਬਾਅਦ ਜ਼ਿਲ•ੇ ਵਿੱਚ ਕਰੋਨਾ ਵਾਇਰਸ ਦੇ ਪ੍ਰਭਾਵ ਨੁੰ ਰੋਕਣ ਲਈ, ਜ਼ਿਲ•ਾ ਮੈਜਿਸਟਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ•ਾ ਫਰੀਦਕੋਟ ਦੀ ਹਦੂਦ ਅੰਦਰ ਅੱਜ ਮਿਤੀ 23 ਮਾਰਚ, 2020 ਬਾਅਦ ਦੁਪਹਿਰ 2 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਕਰਫ਼ਿਊ ਦੌਰਾਨ ਲੋਕਾਂ ਦੇ ਘਰ ‘ਚੋ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖਤ ਮਨਾਹੀ ਹੋਵੇਗੀ।
ਇਹ ਹੁਕਮ ਵਰਦੀਧਾਰੀ ਪੁਲਿਸ ਮੁਲਾਜ਼ਮਾਂ, ਸਿਹਤ ਅਧਿਕਾਰੀਆਂ ਅਤੇ ਜ਼ਿਲ•ਾ ਮੈਜਿਸਟਰੇਟ ਜਾਂ ਅਧਿਕਾਰਤ ਅਧਿਕਾਰੀ ਵੱਲੋਂ ਜਾਰੀ ਪਰਮਿਟ ਧਾਰਕਾਂ ‘ਤੇ ਲਾਗੂ ਨਹੀਂ ਹੋਣਗੇ।
ਇਹ ਹੁਕਮ ਸੋਗ ਸਮਾਗਮ ਉੱਪਰ ਲਾਗੂ ਨਹੀਂ ਹੋਣਗੇ ਪਰ ਕੋਵਿਡ-19 ਅਧੀਨ ਪਹਿਲਾਂ ਜਾਰੀ ਹੁਕਮਾਂ ਅਨੁਸਾਰ ਸੋਗ ਸਮਾਗਮ ਵਿੱਚ 20 ਤੋਂ ਵਧੇਰੇ ਵਿਅਕਤੀਆਂ ਤੇ ਇਕੱਠੇ ਹੋਣ ਤੇ ਇਹ ਪਾਬੰਦੀ ਲਾਗੂ ਹੋਵੇਗੀ।ਇਸ ਸਮੇਂ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਐਮਰਜੈਂਸੀ ਸੇਵਾਵਾਂ ਲਈ ਖੁੱਲ•ੇ ਰਹਿਣਗੇ।ਇਸ ਸਮੇਂ ਦੌਰਾਨ ਕਿਸੇ ਵੀ ਮਦਦ ਲਈ ਹੈਲਪ ਲਾਈਨ ਨੰਬਰ 01639-250338 ਤੇ ਕਿਸੇ ਵੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।