ਦਾਵੋਸ:ਜਾਪਾਨ ਦੇ ਪ੍ਰਧਾਨ ਮੰਤਰੀ ਸੁਗਾ ਯੋਸ਼ੀਹਿਦੇ ਨੇ ਕਿਹਾ ਕਿ ਭਾਵੇਂ ਦੇਸ਼ ਵਿਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਪਰ ਉਨ੍ਹਾਂ ਦਾ ਦੇਸ਼ ਹਰ ਹਾਲ ਓਲੰਪਿਕ ਦੀ ਮੇਜ਼ਬਾਨੀ ਕਰੇਗਾ। ਵਰਲਡ ਇਕਨਾਮਿਕ ਫੋਰਮ ਦੀ ਆਨਲਾਈਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮਹਾਮਾਰੀ ਦਾ ਟਾਕਰਾ ਕਰਨ ਲਈ ਮੂਹਰਲੀ ਕਤਾਰ ਵਿਚ ਖੜ੍ਹੇ ਹਨ। ਟੋਕੀਓ ਓਲੰਪਿਕ ਕਰਵਾਉਣ ਨਾਲ ਵਿਸ਼ਵ ਨੂੰ ਸੁਨੇਹਾ ਜਾਵੇਗਾ ਕਿ ਮਨੁੱਖਤਾ ਨੇ ਕੋਵਿਡ-19 ’ਤੇ ਕਾਬੂ ਪਾ ਲਿਆ ਹੈ।