ਜਕਾਰਤਾ, 11 ਨਵੰਬਰ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਯੂਕਰੇਨ ਯੁੱਧ ਕਾਰਨ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨਾਲ ਸੰਭਾਵੀ ਟਕਰਾਅ ਤੋਂ ਬਚਣ ਲਈ ਇੰਡੋਨੇਸ਼ੀਆ ਵਿੱਚ ਅਗਲੇ ਹਫ਼ਤੇ ਹੋ ਰਹੇ ਜੀ-20 ਸਿਖਰ ਸੰਮੇਲਨ ਵਿੱਚ ਹਿੱਸਾ ਨਹੀਂ ਲੈਣਗੇ। ਇੰਡੋਨੇਸ਼ੀਆ ਸਰਕਾਰ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੀ-20 ਸੰਮੇਲਨ ਲਈ ਸਹਾਇਤਾ ਦੇ ਮੁਖੀ ਲੁਹੁਨ ਬਿਨਸਰ ਪੰਡਜੈਤਨ ਨੇ ਕਿਹਾ ਕਿ ਪੂਤਿਨ ਦਾ ਸਿਖਰ ਸੰਮੇਲਨ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਸਾਰਿਆਂ ਲਈ ਚੰਗਾ ਨਹੀਂ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਣੇ ਕਈ ਨੇਤਾ 15 ਨਵੰਬਰ ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਬਾਲੀ ’ਚ ਸਿਖਰ ਸੰਮੇਲਨ ਵਿੱਚ ਸ਼ਿਰਕਤ ਕਰਨਗੇ।