ਐੱਸ.ਏ.ਐੱਸ.ਨਗਰ (ਮੁਹਾਲੀ),
ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਵਿੱਚ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਇਸੇ ਵਰ੍ਹੇ ਜੁਲਾਈ ਵਿੱਚ ਕਰਵਾਈਆਂ ਜਾਣਗੀਆਂ। ਉਹ ਅੱਜ ਦੁਪਹਿਰ ਵੇਲੇ ਵਿਕਾਸ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੰਚਾਇਤ ਮੰਤਰੀ ਨੇ ਦੱਸਿਆ ਕਿ ਚੋਣਾਂ ਦੋ ਪੜਾਵਾਂ ਵਿੱਚ ਹੀ ਹੋਣਗੀਆਂ। ਪਹਿਲਾਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।
ਇਸ ਮਗਰੋਂ ਪੰਚਾਂ ਅਤੇ ਸਰਪੰਚਾਂ ਦੀ ਚੋਣ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣਾਂ ਵਿੱਚ ਪਹਿਲਾਂ ਚੱਲ ਰਹੀ ਪ੍ਰਕਿਰਿਆ ਹੀ ਜਾਰੀ ਰਹੇਗੀ। ਸਰਪੰਚਾਂ ਦੀ ਚੋਣ ਸਿੱਧੀ ਅਤੇ ਪੰਚਾਂ ਦੀ ਚੋਣ ਵਾਰਡਾਂ ਅਨੁਸਾਰ ਹੋਵੇਗੀ। ਸ੍ਰੀ ਬਾਜਵਾ ਨੇ ਦੱਸਿਆ ਕਿ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਲੜਨ ਵਾਲਿਆਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਵਿੱਦਿਅਕ ਯੋਗਤਾ ਦੀ ਸ਼ਰਤ ਨਹੀਂ ਰੱਖੀ ਗਈ ਹੈ।