ਨਵੀਂ ਦਿੱਲੀ, 23 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਮੁਲਤਵੀ ਕਰਨ ‘ਤੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇ ਭਗਵਾ ਪਾਰਟੀ ਸਮੇਂ ‘ਤੇ ਚੋਣਾਂ ਕਰਵਾ ਕੇ ਜਿੱਤਦੀ ਹੈ ਤਾਂ ਆਮ ਆਦਮੀ ਪਾਰਟੀ (ਆਪ) ਰਾਜਨੀਤੀ ਛੱਡ ਦੇਵੇਗੀ। ਉਨ੍ਹਾਂ ਇਹ ਟਿੱਪਣੀ ਕੇਂਦਰੀ ਮੰਤਰੀ ਮੰਡਲ ਵੱਲੋਂ ਦਿੱਲੀ ਦੀਆਂ ਉੱਤਰੀ, ਪੂਰਬੀ ਅਤੇ ਦੱਖਣੀ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਲਈ ਬਿੱਲ ਨੂੰ ਮਨਜ਼ੂਰੀ ਦੇਣ ਤੋਂ ਇੱਕ ਦਿਨ ਬਾਅਦ ਕੀਤੀ।